Ingia
Ingia
Ingia
Chagua Lugha

Al-Anbiyaa 21:70 وارادوا به كيدا فجعلناهم الاخسرين ٧٠

Ukurasa 327 · Juzuu 17

وَأَرَادُواْ
بِهِۦ
كَيۡدٗا
فَجَعَلۡنَٰهُمُ
ٱلۡأَخۡسَرِينَ
٧٠
ਉਹਨਾਂ ਨੇ ਇਬਰਾਹੀਮ ਨਾਲ ਬੁਰਾ ਕਰਨਾ ਚਾਹਿਆ ਪਰ ਅਸੀਂ ਉਹਨਾਂ ਨੂੰ ਹੀ ਘਾਟੇ ਵਿਚ ਪਾ ਦਿੱਤਾ (ਅਸਫ਼ਲ ਕਰ ਦਿੱਤਾ)।
reading-goal:continue-reading

Soma q-and-a.tafsir

Ibn Kathir (Abridged)

How Ibrahim was thrown into the Fire and how Allah controlled it

When their arguments were refuted and their incapability became clear, when truth was made manifest and falsehood was defeated, they resorted to using their power and strength, and said:

حَرِّقُوهُ وَانصُرُواْ ءَالِهَتَكُمْ إِن كُنتُمْ ف

…

How Ibrahim was thrown into the Fire and how Allah controlled it

When their arguments were refuted and their incapability became clear, when truth was

…
Tazama tafsirs

Soma related-content

51. ਬੇਸ਼ੱਕ ਉਸ (ਤੌਰੈਤ) ਤੋਂ ਵੀ ਪਹਿਲਾਂ ਅਸੀਂ ਇਬਰਾਹੀਮ ਨੂੰ ਸੂਝ-ਬੂਝ ਬਖ਼ਸ਼ੀ ਸੀ ਅਤੇ ਅਸੀਂ ਉਸ (ਇਬਰਾਹੀਮ) ਨੂੰ ਚੰਗੀ ਤਰ੍ਹਾਂ ਜਾਣਦੇ ਸੀ। 52. ਜਦੋਂ ਉਸ (ਇਬਰਾਹੀਮ) ਨੇ ਆਪਣੇ ਪਿਤਾ ਨੂੰ ਅਤੇ ਆਪਣੀ ਕੌਮ ਨੂੰ ਆਖਿਆ ਸੀ ਕਿ ਇਹ ਮੂਰਤੀਆਂ ਜਿਨ੍ਹਾਂ ਦੀ ਤੁਸੀਂ ਮਜਾਵਰੀ (ਦੇਖ ਭਾਲ) ਕਰਦੇ ਹੋ ਕੀ ਹਨ ? 53. ਉਹਨਾਂ (ਸਭ ਨੇ) ਕਿਹਾ ਕਿ ਅਸੀਂ ਆਪਣੇ ਪਿਓ ਦਾਦਿਆਂ (ਭਾਵ ਬਜ਼ੁਰਗਾਂ) ਨੂੰ ਇਹਨਾਂ (ਮੂਰਤੀਆਂ) ਦੀ ਹੀ ਪੂਜਾ ਕਰਦੇ ਵੇਖਿਆ ਹੈ। 54. (ਇਬਰਾਹੀਮ ਨੇ) ਕਿਹਾ, ਫੇਰ ਤਾਂ ਤੁਸੀਂ ਵੀ ਕੁਰਾਹੇ ਪਏ ਹੋਏ ਹੋ ਅਤੇ ਤੁਹਾਡੇ ਬਜ਼ੁਰਗ ਵੀ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਸਨ। 55. (ਕੌਮ ਨੇ) ਕਿਹਾ, ਕੀ ਤੁਸੀਂ ਸਾਡੇ ਸਾਹਮਣੇ ਸੱਚ ਬੋਲ ਰਹੇ ਹੋ ਜਾਂ ਮਖੌਲ ਕਰ ਰਹੇ ਹੋ? 56. ਇਬਰਾਹੀਮ ਨੇ ਫ਼ਰਮਾਇਆ, ਅਸਲ ਗੱਲ ਇਹ ਹੈ ਕਿ ਤੁਹਾਡਾ ਸਾਰਿਆਂ ਦਾ ਪਾਲਣਹਾਰ ਤਾਂ ਉਹੀਓ ਹੈ ਜਿਹੜਾ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਹੈ ਅਤੇ ਜਿਸ ਨੇ ਉਹਨਾਂ ਨੂੰ ਸਾਜਿਆ ਹੈ। ਮੈਂ ਤੁਹਾਡੇ ਸਾਹਮਣੇ ਇਸ ਦੀ ਗਵਾਹੀ ਦਿੰਦਾ ਹਾਂ। 57. (ਇਬਰਾਹੀਮ ਨੇ ਮਨ ਵਿਚ ਕਿਹਾ ਕਿ) ਅੱਲਾਹ ਦੀ ਕਸਮ! ਤੁਹਾਡੇ ਜਾਣ ਮਗਰੋਂ ਮੈਂ ਤੁਹਾਡੇ ਇਹਨਾਂ ਬੁਤਾਂ ਨਾਲ ਨਿਬੜਾਂਗਾ। 58. (ਜਦੋਂ ਸਾਰੇ ਚਲੇ ਗਏ ਤਾਂ) ਫੇਰ ਉਸ (ਇਬਰਾਹੀਮ) ਨੇ ਸਾਰੀਆਂ (ਮੂਰਤੀਆਂ) ਦੇ ਟੋਟੇ-ਟੋਟੇ ਕਰ ਦਿੱਤੇ, ਕੇਵਲ ਇਕ ਵੱਡੇ ਬੁਤ ਨੂੰ ਬਾਕੀ ਰਹਿਣ ਦਿੱਤਾ ਤਾਂ ਜੋ (ਜਦੋਂ ਆ ਕੇ ਵੇਖਣ ਤਾਂ) ਉਸੇ ਬੁਤ ਵੱਲ ਪਰਤਣ। 59. (ਜਦੋਂ ਉਹਨਾਂ ਨੂੰ ਬੁਤਾਂ ਬਾਰੇ ਪਤਾ ਲਗਿਆ ਤਾਂ) ਪੁੱਛਣ ਲੱਗੇ ਕਿ ਸਾਡੇ ਇਸ਼ਟਾਂ ਦਾ ਇਹ ਹਾਲ ਕਿਸ ਨੇ ਕੀਤਾ ਹੈ ? (ਜਿਸ ਨੇ ਵੀ ਇਹ ਕੀਤਾ ਹੈ) ਬੇਸ਼ੁਕ ਉਹ ਜ਼ਾਲਮਾਂ ਵਿੱਚੋਂ ਹੀ ਹੈ। 60. (ਕੁੱਝ ਲੋਕ ਆਪਸ ਵਿਚ) ਕਹਿਣ ਲੱਗੇ ਕਿ ਅਸੀਂ ਇਕ ਨੌਜਵਾਨ ਨੂੰ ਇਹਨਾਂ (ਇਸ਼ਟਾਂ) ਪ੍ਰਤੀ ਚਰਚਾ ਕਰਦੇ ਹੋਏ ਸੁਣਿਆ ਸੀ ਉਸ ਨੂੰ ਇਬਰਾਹੀਮ ਕਿਹਾ ਜਾਂਦਾ ਹੈ। 61. ਸਾਰਿਆਂ ਨੇ ਕਿਹਾ ਕਿ ਤੁਸੀ ਉਸ ਨੂੰ ਲੋਕਾਂ ਦੇ ਸਾਹਮਣੇ ਫੜ ਲਿਆਓ ਤਾਂ ਜੋ ਸਾਰੇ ਉਸ ਨੂੰ ਵੇਖ ਲੈਣ। 62. (ਜਦੋਂ ਇਬਰਾਹੀਮ ਨੂੰ ਲੋਕਾਂ ਸਾਹਮਣੇ ਲਿਆਂਦਾ ਗਿਆ ਤਾਂ ਕੌਮ ਦੇ ਸਰਦਾਰ) ਆਖਣ ਲੱਗੇ, ਕੀ ਤੇਨੇ ਹੀ ਸਾਡੇ ਇਸ਼ਟਾਂ ਦਾ ਇਹ ਹਾਲ ਕੀਤਾ ਹੈ ? 63. ਤਾਂ ਇਬਰਾਹੀਮ ਨੇ ਕਿਹਾ ਕਿ ਇਹ ਕੰਮ ਤਾਂ ਉਹਨਾਂ (ਮੂਰਤੀਆਂ) ਦੇ ਵੱਡੇ (ਬੁਤ) ਦਾ ਹੈ, ਪੁੱਛ ਲਵੋ ਜੇ ਇਹ ਬੋਲ ਸਕਦਾ ਹੈ। 64. (ਇਹ ਸੁਣਕੇ) ਉਹ ਸਭ ਆਪਣੇ ਆਪ ਵਿਚ ਇਸ ਗੱਲ ਨੂੰ ਮੰਣਨ ਲੱਗੇ (ਕਿ ਇਹ ਬੁਤ ਤਾਂ ਕੁੱਝ ਬੋਲ ਵੀ ਨਹੀਂ ਸਕਦੇ ਅਤੇ (ਮਨ ਹੀ ਮਨ ਵਿਚ) ਕਹਿਣ ਲੱਗੇ ਕਿ ਜ਼ਾਲਮ ਤਾਂ ਤੁਸੀਂ ਆਪ ਹੀ ਹੋ। 65. ਫੇਰ ਉਹਨਾਂ ਦੀ ਮੱਤ ਪੁੱਠੀ ਹੋ ਗਈ (ਤੇ ਆਖਣ ਲੱਗੇ) ਇਹ ਤਾਂ ਤੂੰ ਵੀ ਜਾਣਦਾ ਹੈ ਕਿ ਇਹ ਬੋਲਦੇ ਨਹੀਂ। 66. (ਇਬਰਾਹੀਮ ਨੇ) ਕਿਹਾ, ਕੀ ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹੋ ਜੋ ਨਾ ਤੁਹਾਨੂੰ ਕੁੱਝ ਲਾਭ ਦੇ ਸਕਦੇ ਹਨ ਨਾ ਹੀ ਹਾਨੀ ? 67. ਅਫ਼ਸੋਸ ਹੈ ਤੁਹਾਤੇ (ਭਾਵ ਤੁਹਾਡੀਆਂ ਅਕਲਾਂ) ਉੱਤੇ ਅਤੇ ਉਹਨਾਂ ਉੱਤੇ ਜਿਨ੍ਹਾਂ ਦੀ ਪੂਜਾ ਤੁਸੀਂ ਅੱਲਾਹ ਨੂੰ ਛੱਡ ਕੇ ਕਰਦੇ ਹੋ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ? 68. (ਆਪਸ ਵਿਚ) ਕਹਿਣ ਲੱਗੇ ਕਿ ਜੇ ਤੁਸੀਂ ਆਪਣੇ ਇਸ਼ਟਾਂ ਦੀ ਮਦਦ ਕਰਨੀ ਹੀ ਹੈ ਤਾਂ ਇਬਰਾਹੀਮ ਨੂੰ ਅੱਗ ਵਿਚ ਸੁੱਟ ਦਿਓ। 69. (ਜਦੋਂ ਇਬਰਾਹੀਮ ਨੂੰ ਅੱਗ ਵਿਚ ਸੁਟ ਦਿੱਤਾ ਗਿਆ ਤਾਂ) ਅਸੀਂ ਹੁਕਮ ਦਿੱਤਾ ਕਿ ਹੇ ਅੱਗ! ਤੂੰ ਠੰਡੀ ਹੋ ਜਾ ਅਤੇ ਇਬਰਾਹੀਮ ਲਈ ਸਲਾਮਤੀ ਵਾਲੀ ਬਣ ਜਾ। 70. ਉਹਨਾਂ ਨੇ ਇਬਰਾਹੀਮ ਨਾਲ ਬੁਰਾ ਕਰਨਾ ਚਾਹਿਆ ਪਰ ਅਸੀਂ ਉਹਨਾਂ ਨੂੰ ਹੀ ਘਾਟੇ ਵਿਚ ਪਾ ਦਿੱਤਾ (ਅਸਫ਼ਲ ਕਰ ਦਿੱਤਾ)। 71. ਅਸੀਂ ਉਸ (ਇਬਰਾਹੀਮ) ਨੂੰ ਅਤੇ ਲੂਤ ਨੂੰ ਸੁਰੱਖਿਅਤ ਬਚਾ ਕੇ ਉਸ ਧਰਤੀ (ਮੁਲਕ ਸ਼ਾਮ) ਵੱਲ ਲੈ ਗਏ, ਜਿੱਥੇ ਅਸੀਂ ਦੁਨੀਆਂ ਜਹਾਨ ਲਈ ਬਰਕਤਾਂ ਰੱਖੀਆਂ ਸਨ।

- Punjabi Translation - Arif Halim

reading-goal:continue-reading

Maelezo na Tafakari

reflection-not-available

Notes placeholders

Endelea Kuungana na Qur'ani ❤️

Vikumbusho vifupi vyenye maana vinavyoweka upya maisha yako, kukusaidia kutafakari na kuendelea kushikamana na Qur'ani.

Soma, Sikiliza, Tafuta, na Tafakari Qur'ani

Quran.com ni jukwaa linaloaminika na linalotumiwa na mamilioni duniani kote kusoma, kutafuta, kusikiliza na kutafakari kuhusu Qur'ani katika lugha tofauti. Inatoa huduma za tarjuma, tafsiri, vikariri, tarjuma ya neno kwa neno, na zana za ufahamu wa kina, kuifanya Qur'ani ipatikane na kila mtu.

Kama mbinu ya Sadaqah Jariyah, Quran.com imejitolea kusaidia watu kuunganishwa kwa kina na Qur'ani. Ikiungwa mkono na Quran.Foundation , shirika lisilo la faida la 501(c)(3), Quran.com inaendelea kukua kama rasilimali ya bila malipo na yenye thamani kwa wote, Alhamdulillah.

Chunguza
Nyumbani
Redio ya Qur'ani
Wasomaji
Kutuhusu
Watengenezaji
Sasisho za Bidhaa
Maoni
Msaada
Changia
Miradi Yetu
Quran.com
Quran For Android
Quran iOS
QuranReflect.com
Quran.AI
Sunnah.com
Nuqayah.com
Legacy.Quran.com
Corpus.Quran.com
Miradi isiyo ya faida inayomilikiwa, kusimamiwa, au kufadhiliwa na Quran.Foundation
Viungo Maarufu
Dua kutoka Quran
Aya ya Quran ya Siku
Ayatul Kursi
Yaseen
Al Mulk
Ar-Rahman
Al Waqi'ah
Al Kahf
Al Muzzammil
Ramani ya tovutiFaraghaSheria na Masharti
© 2026 Quran.com. Haki Zote Zimehifadhiwa
Changia