਼ (ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਜੋ ਵੀ ਪੈਗ਼ੰਬਰ ਤੇ ਨਬੀ ਭੇਜੇ ਅਤੇ ਜਦੋਂ ਵੀ ਉਹ (ਰੱਬੀ ਕਲਾਮ ਦੀ) ਤਲਾਵਤ ਕਰਦੇ (ਭਾਵ ਪੜ੍ਹਦੇ) ਤਾਂ ਸ਼ੈਤਾਨ ਆਪਣੇ ਵੱਲੋਂ ਕੋਈ ਨਾ ਕੋਈ ਵਿਘਨ ਪਾ ਦਿੰਦਾ, ਪਰ ਅੱਲਾਹ ਸ਼ੈਤਾਨ ਵੱਲੋਂ ਪਾਏ ਹੋਏ ਵਿਘਨ ਨੂੰ ਮਿਟਾ ਦਿੰਦਾ। ਇੰਜ ਅੱਲਾਹ ਆਪਣੀ ਕਹੀ ਹੋਈ ਗੱਲ ਨੂੰ ਪੱਕੀ ਕਰਦਾ ਹੈ, ਕਿਉਂ ਜੋ ਅੱਲਾਹ ਹਿਕਮਤਾਂ ਵਾਲਾ ਹੈ, ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ।