਼ ਹੇ ਈਮਾਨ ਵਾਲਿਓ! ਪੁਰਸ਼ਾਂ ਦਾ ਕੋਈ ਧੜਾ ਦੂਜੇ ਪੁਰਸ਼ਾਂ ਦਾ ਮਖੌਲ ਨਾ ਉਡਾਵੇ, ਹੋ ਸਕਦਾ ਹੈ ਕਿ ਉਹ ਲੋਕ ਉਹਨਾਂ ਨਾਲੋਂ ਚੰਗੇਰੇ ਹੋਣ, ਅਤੇ ਨਾ ਹੀ ਜ਼ਨਾਨੀਆਂ ਦੂਜੀਆਂ ਜ਼ਨਾਨੀਆਂ ਦਾ ਮਖੌਲ ਉਡਾਉਣ, ਹੋ ਸਕਦਾ ਹੈ ਕਿ ਉਹ (ਜ਼ਨਾਨੀਆਂ) ਉਹਨਾਂ ਨਾਲੋਂ ਚੰਗੀਆਂ ਹੋਣ। ਅਤੇ ਆਪਸ ਵਿਚ ਇਕ ਦੂਜੇ ਦੀਆਂ ਬੁਰਾਈਆਂ ਨਾ ਕਰੋ, ਨਾ ਹੀ ਕਿਸੇ ਨੂੰ ਭੈੜੇ ਨਾਂ ਨਾਲ ਪੁਕਾਰੋ, ਈਮਾਨ ਲਿਆਉਣ ਮਗਰੋਂ ਭੈੜੇ ਨਾਂ ਨਾਲ ਪੁਕਾਰਨਾ ਗੁਨਾਹ ਹੈ। ਜਿਹੜੇ ਲੋਕ (ਗੁਨਾਹ ਕਰਨ ਮਗਰੋਂ) ਤੌਬਾ ਨਹੀਂ ਕਰਦੇ ਉਹੀਓ ਜ਼ਾਲਿਮ ਹਨ।