਼ ਜੇ ਤੁਸੀਂ ਭਲਾਈ ਕਰੋਗੇ ਤਾਂ ਆਪਣੇ ਲਈ ਹੀ ਕਰੋਗੇ ਜੇ ਬੁਰਾਈ ਕਰੋਗੇ ਤਾਂ ਉਹ ਵੀ ਆਪਣੇ ਲਈ ਹੀ ਹੋਵੇਗੀ ਫੇਰ ਜਦੋਂ ਦੂਜੇ ਵਾਅਦੇ ਦਾ ਸਮਾਂ ਆਇਆ (ਤਾਂ ਇਕ ਦੂਜੀ ਕੌਮ ਤੁਹਾਡੇ ’ਤੇ ਭਾਰੂ ਹੋ ਗਈ), ਤਾਂ ਜੋ ਉਹ (ਮਾਰ ਮਾਰ ਕੇ) ਤੁਹਾਡੇ ਚਿਹਰਿਆਂ ਨੂੰ ਵਿਗਾੜ ਸੁੱਟਣ ਅਤੇ ਮਸੀਤ (ਬੈਤੁਲ ਮੁਕੱਦਸ) ਵਿਚ ਦਾਖ਼ਲ ਹੋ ਜਾਣ, ਜਿਵੇਂ ਇਸ ਵਿਚ ਪਹਿਲੀ ਵਾਰ ਦਾਖ਼ਲ ਹੋਏ ਸਨ, ਤਾਂ ਜੋ ਜਿਸ ’ਤੇ ਵੀ ਉਨ੍ਹਾਂ ਦਾ ਜ਼ੌਰ ਚੱਲੇ, ਉਸ ਨੂੰ ਉੱਕਾ ਹੀ ਬਰਬਾਦ ਕਰ ਦੇਣ।