਼ ਪ੍ਰੰਤੂ ਜਿਹੜੇ ਉਹਨਾਂ ਵਿੱਚੋਂ ਪੱਕਾ ਗਿਆਨ ਰੱਖਦੇ ਹਨ ਅਤੇ ਈਮਾਨ ਵਾਲੇ ਹਨ ਅਤੇ ਜੋ ਆਪ ਵੱਲ (.ਕੁਰਆਨ) ਉਤਾਰਿਆ ਗਿਆ ਹੇ ਉਸ ’ਤੇ ਈਮਾਨ ਰੱਖਦੇ ਹਨ ਅਤੇ ਉਸ ਉੱਤੇ ਵੀ ਜੋ ਤੁਹਾਥੋਂ ਪਹਿਲਾਂ ਨਾਜ਼ਿਲ ਕੀਤਾ ਗਿਆ ਹੇ, ਨਮਾਜ਼ਾਂ ਨੂੰ ਕਾਇਮ ਕਰਦੇ ਹਨ, ਜ਼ਕਾਤ ਦਿੰਦੇ ਹਨ, ਅੱਲਾਹ ਉੱਤੇ ਅਤੇ ਕਿਆਮਤ ਵਾਲੇ ਦਿਨ ਉੱਤੇ ਈਮਾਨ ਰੱਖਦੇ ਹਨ, ਇਹ ਉਹ ਲੋਕ ਹਨ ਜਿਨ੍ਹਾਂ ਨੂੰ ਅਸੀਂ ਛੇਤੀ ਹੀ ਬਹੁਤ ਵੱਡਾ ਬਦਲਾ ਦੇਵਾਂਗੇ।