਼ ਤੁਸੀਂ ਸਾਰੇ ਅੱਲਾਹ ਦੀ ਇਬਾਦਤ ਕਰੋ ਅਤੇ ਉਸ ਦੇ ਨਾਲ ਕਿਸੇ ਹੋਰ ਨੂੰ ਸ਼ਰੀਕ ਨਾ ਬਣਾਓ, ਮਾਂ ਬਾਪ ਨਾਲ ਨੇਕੀ ਵਾਲਾ ਵਰਤਾਓ ਕਰੋ, ਰਿਸ਼ਤੇਦਾਰਾਂ, ਯਤੀਮਾਂ, ਮੁਥਾਜਾਂ, ਨੇੜੇ ਦੇ ਸਾਥੀ (ਦੋਸਤਾਂ), ਗੁਆਂਡੀ ਅਤੇ ਓਪਰੇ ਗੁਵਾਂਡੀ, ਨੇੜੇ ਦੇ ਸਾਥੀ, ਰਾਹੀਂ-ਮੁਸਾਫ਼ਰ ਅਤੇ ਜਿਹੜੇ ਤੁਹਾਡੇ ਗ਼ੁਲਾਮ ਤੇ ਬਾਂਦੀਆਂ (ਅਤੇ ਘਰੇਲੂ ਨੋਕਰ) ਹਨ ਉਹਨਾਂ ਸਭ ਨਾਲ ਨੇਕੀ ਕਰੋ। ਬੇਸ਼ੱਕ ਅੱਲਾਹ ਸੇਖ਼ੀ ਖੋਰ ਅਤੇ ਘਮੰਡੀ ਨੂੰ ਪਸੰਦ ਨਹੀਂ ਕਰਦਾ।