਼ ਜਦੋਂ ਉਹ (ਪੁੱਤਰ) ਆਪਣੀ ਨੱਠਣ ਭੱਜਣ ਦੀ ਉਮਰ ਨੂੰ ਪਹੁੰਚਿਆ ਤਾਂ ਉਸ (ਪਿਤਾ) ਨੇ (ਪੁੱਤਰ) ਨੂੰ ਆਖਿਆ ਕਿ ਹੇ ਮੇਰੇ ਪੁੱਤਰ! ਮੈਂਨੇ ਇਕ ਸੁਪਨਾ ਵੇਖਿਆ ਹੈ ਕਿ ਮੈਂ ਤੈਨੂੰ ਜ਼ਿਬਹ (ਅੱਲਾਹ ਦੀ ਰਾਹ ਵਿਚ ਕੁਰਬਾਨ) ਕਰ ਰਿਹਾ ਹਾਂ, ਹੁਣ ਤੂੰ ਦੱਸ ਤੇਰਾ ਕੀ ਵਿਚਾਰ ਹੈ ? ਪੁੱਤਰ ਬੋਲਿਆ ਕਿ ਪਿਤਾ ਜੀ, ਜੋ ਵੀ (ਰੱਬ ਵੱਲੋਂ) ਤੁਹਾਨੂੰ ਹੁਕਮ ਹੋਇਆ ਹੈ ਉਸ ਨੂੰ ਪੂਰਾ ਕਰੋ, ਜੇ ਅੱਲਾਹ ਨੇ ਚਾਹਿਆ ਤਾਂ ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ’ਚੋਂ ਹੀ ਪਾਉਗੇ।