਼ ਕੋਈ ਵੀ ਮਨੁੱਖ ਇਸ ਯੋਗ ਨਹੀਂ ਕਿ ਅੱਲਾਹ ਉਸ ਨਾਲ (ਸਿੱਧੀ) ਗੱਲ ਬਾਤ ਕਰੇ, ਪਰ ਇਲਹਾਮ ਰਾਹੀਂ (ਭਾਵ ਦਿਲ ਵਿਚ ਕੋਈ ਗੱਲ ਪਾ ਦੇਣਾ ਜਾਂ ਸੁਪਨੇ ਵਿਚ ਵਿਖਾ ਦੇਣਾ) ਜਾਂ ਪੜਦੇ ਦੇ ਪਿੱਛਿਓਂ ਜਾਂ ਫ਼ਰਿਸ਼ਤੇ ਭੇਜ ਕੇ, (ਗੱਲ ਕਰਦਾ ਹੈ) ਅਤੇ ਉਹ ਫ਼ਰਿਸ਼ਤੇ ਅੱਲਾਹ ਦੇ ਹੁਕਮ ਨਾਲ ਹੀ ਆਉਂਦੇ ਹਨ। ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।1 ਬੇਸ਼ੱਕ ਉਹ ਸਰਵਉੱਚ ਤੇ ਦਾਨਾਈ ਵਾਲਾ ਹੈ। 1