਼ (ਹੇ ਨਬੀ! ਮੁਸ਼ਰਿਕਾਂ ਨੂੰ) ਆਖੋ, ਚੰਗਾ ਤੁਸੀਂ ਆਪਣੇ ਜਿਹੜੇ ਇਸ਼ਟ ਦੇਵ ਨੂੰ, ਅੱਲਾਹ ਨੂੰ ਛੱਡ ਕੇ (ਮਦਦ ਲਈ), ਪੁਕਾਰਦੇ ਹੋ ਰਤਾ ਮੈਨੂੰ ਵੀ ਵਿਖਾਓ ਕਿ ਉਹਨਾਂ ਨੇ ਧਰਤੀ ’ਤੇ ਕਿਹੜੀ ਰਚਨਾ ਰਚਾਈ ਹੈ ਜਾਂ ਅਕਾਸ਼ ਵਿਚ ਉਹਨਾਂ ਦੀ ਕਿਹੜੀ ਸਾਂਝ ਹੈ ? ਜਾਂ ਅਸੀਂ ਇਹਨਾਂ (ਮੁਸ਼ਰਿਕਾਂ) ਨੂੰ ਕੋਈ ਲਿਖਤ ਦੇ ਛੱਡੀ ਹੈ ਜਿਸ ਦੇ ਆਧਾਰ ’ਤੇ ਉਹ ਖੜ੍ਹੇ ਹਨ ? ਨਹੀਂ ਕੁੱਝ ਵੀ ਤਾਂ ਨਹੀਂ, ਸਗੋਂ ਇਹ ਜ਼ਾਲਮ ਇਕ ਦੂਜੇ ਨੂੰ ਕੇਵਲ ਲਾਰੇ ਅਤੇ ਧੋਖੇ ਦਈਂ ਜਾ ਰਹੇ ਹਨ। 2 1