਼ ਉਸ (ਨੂਹ) ਦੀ ਕੌਮ ਦੇ ਵਡੇਰਿਆਂ ਨੇ ਕਿਹਾ ਕਿ ਅਸੀਂ ਤਾਂ ਤੈਨੂੰ ਆਪਣੇ ਵਾਂਗ ਹੀ ਇਕ ਮਨੁੱਖ ਵੇਖਦੇ ਹਾਂ ਅਤੇ ਇਹ ਵੀ ਵੇਖਦੇ ਹਾਂ ਕਿ ਕੇਵਲ ਉਹਨਾਂ ਲੋਕਾਂ ਨੇ ਹੀ ਬਿਨਾਂ ਸੋਚੇ ਸਮਝੇ ਤੇਰੀ ਪੈਰਵੀ ਕੀਤੀ ਹੈ ਜਿਹੜੇ ਸਾਡੀ ਕੌਮ ਦੇ ਨੀਚ, ਦਲਿਤ ਤੇ ਭੈੜੀ ਸੋਚ ਵਾਲੇ ਲੋਕ ਹਨ, ਅਸੀਂ ਇਹ ਵੀ ਵੇਖ ਰਹੇ ਹਾਂ ਕਿ ਤੁਹਾਨੂੰ ਸਾਡੇ ’ਤੇ ਕਿਸੇ ਤਰ੍ਹਾਂ ਦੀ ਕੋਈ ਵਡਿਆਈ ਵੀ ਨਹੀਂ, ਅਸੀਂ ਤਾਂ ਤੁਹਾਨੂੰ ਝੂਠਾ ਸਮਝਦੇ ਹਾਂ।