਼ ਪਰ ਜੇ ਉਹ ਦੋਵੇਂ (ਮਾਂ-ਪਿਓ) ਤੇਰੇ ਉੱਤੇ ਦਬਾਓ ਪਾਉਣ ਕਿ ਤੂੰ ਕਿਸੇ ਅਜਿਹੇ ਨੂੰ (ਸਿਫ਼ਤਾਂ ਤੇ ਪੂਜਾ ਵਿਚ) ਮੇਰਾ ਸਾਂਝੀ ਬਣਾ ਜਿਸ ਦਾ ਤੈਨੂੰ ਕੁੱਝ ਵੀ ਗਿਆਨ ਨਹੀਂ ਤਾਂ ਉਹਨਾਂ ਦੀ ਗੱਲ ਕਦੇ ਵੀ ਨਾ ਮੰਨੀ, ਹਾਂ! ਦੁਨੀਆਂ ਵਿਚ ਉਹਨਾਂ ਨਾਲ ਸੁਚੱਜਾ ਵਰਤਾਓ ਕਰਦਾ ਰਹੀਂ ਅਤੇ ਉਸ ਵਿਅਕਤੀ ਦੇ ਪਿੱਛੇ ਲੱਗੀਂ, ਜਿਹੜਾ ਮੇਰੇ ਵਲ ਮੁੜਦਾ ਹੈ (ਭਾਵ ਝੁਕਦਾ ਹੈ)। ਫੇਰ ਤੁਹਾਡਾ ਸਭ ਦਾ ਪਰਤਣਾ ਤਾਂ ਮੇਰੇ ਵੱਲ ਹੀ ਹੈ। ਤੁਸੀਂ ਜੋ ਵੀ ਕਰਦੇ ਹੋ, ਮੈਂ ਤੁਹਾਨੂੰ ਦੱਸ ਦਿਆਂਗਾ।