਼ ਪਹਿਲਾਂ ਸਾਰੇ ਹੀ ਲੋਕੀ ਇਕ ਹੀ ਉੱਮਤ (ਗਰੋਹ) ਸੀ1 ਫੇਰ ਇਹਨਾਂ ਵਿਚ ਮਤਭੇਦ ਹੋ ਗਏ। ਜੇ ਤੁਹਾਡੇ ਰੱਬ ਵੱਲੋਂ ਪਹਿਲਾਂ ਹੀ ਇਕ ਗੱਲ ਨਿਸ਼ਚਿਤ ਨਾ ਕੀਤੀ ਹੁੰਦੀ ਤਾਂ ਜਿਨ੍ਹਾਂ ਗੱਲਾਂ ਵਿਚ (ਭਾਵ ਇਕ ਰੱਬ ਦੀ ਹੋਂਦ ਵਿਚ, ਰਸੂਲਾਂ ਵਿਚ ਤੇ ਕਿਆਮਤ ਦੇ ਦਿਹਾੜੇ ਵਿਚ) ਇਹ ਮਤੱਭੇਦ ਕਰ ਰਹੇ ਹਨ, ਉਸ ਦਾ ਫ਼ੈਸਲਾ ਕਦੋਂ ਦਾ ਹੋ ਗਿਆ ਹੁੰਦਾ। 1